Talk to Sales

Benchmarks

View scores and output across OCR models spanning many document categories.

Want to run these evals on your own documents?

Talk to Sales
Page 1

ਪਵਿਤ੍ਰ ਹੋ ਜਾਂਦੇ ਹਨ।2।

(ਹੇ ਮੇਰੇ ਮਨ! ਜੇਹੜਾ ਮਨੁੱਖ) ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ ਜਪਦਾ ਹੈ ਉਹ) ਪਰਮਾਤਮਾ ਨੂੰ
ਸਦਾ ਅੰਗ-ਸੰਗ ਵੱਸਦਾ ਵੇਖਦਾ ਹੈ, ਉਸ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ।

(ਹੇ ਮੇਰੇ ਮਨ! ਮੇਰੇ ਤੇ ਭੀ ਗੁਰੂ ਨੇ ਮੇਹਰ ਕੀਤੀ ਹੈ, ਤੇ) ਮੈਂ ਜਿਧਰ ਜਾਂਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।
(ਪਰ) ਗੁਰੂ ਤੋਂ ਬਿਨਾ ਕੋਈ ਹੋਰ ਇਹ (ਉੱਚੀ) ਦਾਤਿ ਦੇਣ ਜੋਗਾ ਨਹੀਂ ਹੈ।3।

ਹੇ ਨਾਨਕ! ਗੁਰੂ ਸਮੁੰਦਰ ਹੈ ਜਿਸ ਵਿਚ ਪਰਮਾਤਮਾ ਤੇ ਸਿਫ਼ਤਿ-ਸਾਲਾਹ ਦੇ ਬੇਅੰਤ ਕੀਮਤੀ ਰਤਨ ਜਵਾਹਰ ਭਰੇ
ਪਏ ਹਨ। ਜੀਵਾਂ ਦੀ ਬਖ਼ਸ਼ਸ਼ ਕਰਨ ਵਾਲਾ ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਤੇ ਗੁਰੂ ਦੀ ਕਿਰਪਾ ਦੀ ਰਾਹੀਂ ਉਹ
ਪ੍ਰਭੂ-ਦਾਤਾਰ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨ ਜਵਾਹਰ ਦੇਂਦਾ ਹੈ।4।9। 48।