Talk to Sales

Benchmarks

View scores and output across OCR models spanning many document categories.

Want to run these evals on your own documents?

Talk to Sales
Page 1

ਘਟ—ਅੰਤਰ—ਹਿਰਦੇ ਵਿਚ।8।

ਅਰਥ:- (ਹੇ ਭਾਈ! ਮੈਂ ਤੈਨੂੰ) ਗੁਰੂ ਦੀ ਸਦਾ ਅਟੱਲ ਰਹਿਣ ਵਾਲੀ ਸਿੱਖਿਆ ਸੁਣਾਈ ਹੈ (ਕਿ) ਪਰਮਾਤਮਾ ਦਾ ਚਿੰਤਨ ਕਰਦਾ ਰਹੁ (ਜਦੋਂ ਹੋਰ ਸਾਰੇ ਸਾਥ ਮੁੱਕ ਜਾਂਦੇ ਹਨ ਤਦੋਂ) ਅੰਤ ਵੇਲੇ (ਪ੍ਰਭੂ ਦਾ ਨਾਮ ਹੀ) ਸਾਥੀ ਬਣਦਾ ਹੈ। ਉਹ ਪਰਮਾਤਮਾ (ਉਂਞ ਤਾਂ) ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਉਸ ਪ੍ਰਭੂ ਦੇ ਸਿਰ ਤੇ ਹੋਰ ਕੋਈ ਮਾਲਕ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ, ਗੁਰੂ ਦੇ ਅਨੁਸਾਰ ਹੋ ਕੇ ਤੁਰਿਆਂ ਉਸ ਨੂੰ ਮਿਲ ਸਕੀਦਾ ਹੈ।1।

ਮੈਂ ਸਦਕੇ ਕੁਰਬਾਨ ਹਾਂ ਉਹਨਾਂ ਤੋਂ, ਜੇਹੜੇ ਆਪਾ-ਭਾਵ ਦੂਰ ਕਰਦੇ ਹਨ। ਜਦੋਂ ਮਨੁੱਖ ਆਪਾ-ਭਾਵ ਦੂਰ ਕਰਦਾ ਹੈ, ਤਾਂ ਪਰਮਾਤਮਾ ਨੂੰ ਮਿਲ ਪੈਂਦਾ ਹੈ, ਪਰਮਾਤਮਾ ਨਾਲ (ਮਿਲ ਕੇ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।1। ਰਹਾਉ।

(ਪਰ ਇਹ ਆਪਾ-ਭਾਵ ਦੂਰ ਕਰਨ ਦਾ) ਸ੍ਰੇਸ਼ਟ ਕੰਮ ਉਹ ਮਨੁੱਖ (ਹੀ) ਕਰਦਾ ਹੈ, ਜਿਸ ਦੇ ਅੰਦਰ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ ਆਪਾ-ਭਾਵ ਦੂਰ ਕਰਨ ਦੇ ਸੰਸਕਾਰਾਂ ਦਾ ਲੇਖ ਮੌਜੂਦ ਹੋਵੇ। ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਸਦਾ ਆਤਮਕ ਆਨੰਦ ਮਾਣਦਾ ਹੈ। ਗੁਰੂ ਭੀ ਪੂਰੀ ਕਿਸਮਤ ਤੋਂ ਬਿਨਾ ਨਹੀਂ ਮਿਲਦਾ। (ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਗੁਰੂ ਆਪਣੇ) ਸ਼ਬਦ ਦੀ ਰਾਹੀਂ ਪਰਮਾਤਮਾ ਦੇ ਮਿਲਾਪ ਵਿਚ ਮਿਲਾ ਦੇਂਦਾ ਹੈ।2।

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਗੁਰੂ ਦਾ ਸਹਾਰਾ ਲੈ ਕੇ ਗੁਰੂ ਦਾ ਆਸਰਾ ਲੈ ਕੇ ਪ੍ਰਭੂ ਦੇ ਨਾਮ ਦੀ ਰਾਹੀਂ ਜਗਤ ਵਿਚ ਨਿਰਮੋਹ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਉੱਤੇ ਕੋਈ ਹੋਰ ਮਨੁੱਖ ਦਬਾਉ ਨਹੀਂ ਪਾ ਸਕਦਾ, ਉਹ ਸਗੋਂ ਆਪ ਹੀ ਖ਼ੁਆਰ ਹੋ ਕੇ ਦੁੱਖ ਸਹਾਰਦਾ ਹੈ।3।

ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਜੇਹੜਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ ਉਸ ਨੂੰ (ਇਹ ਆਪਾ-ਭਾਵ ਨਿਵਾਰਨ ਦੀ) ਕੋਈ ਸੂਝ ਨਹੀਂ ਪੈਂਦੀ। (ਇਸ ਤਰ੍ਹਾਂ ਉਹ) ਆਪਣਾ ਆਤਮਕ ਜੀਵਨ (ਭੀ) ਤਬਾਹ ਕਰ ਲੈਂਦਾ ਹੈ ਤੇ ਜਗਤ ਦਾ ਵੈਰੀ (ਭੀ ਬਣਿਆ ਰਹਿੰਦਾ ਹੈ)। ਉਹ ਹੋਰਨਾਂ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ (ਵਿਕਾਰਾਂ ਦਾ) ਬਹੁਤ ਭਾਰ ਚੁੱਕੀ ਜਾਂਦਾ ਹੈ (ਉਹ ਮਨਮੁਖ ਉਸ ਮਜੂਰ ਵਾਂਗ ਸਮਝੋ ਜੋ) ਭਾੜਾ ਲੈਣ ਤੋਂ ਬਿਨਾ ਹੀ ਦੁਨੀਆਂ ਦਾ ਭਾਰ (ਚੁੱਕ ਚੁੱਕ ਕੇ) ਅਪੜਾਂਦਾ ਰਹਿੰਦਾ ਹੈ।4।

(ਪਰ ਹੇ ਭਾਈ! ਜੀਵਾਂ ਦੇ ਕੀਹ ਵੱਸ?) ਇਹ ਜਗਤ ਫੁੱਲਾਂ ਦੀ ਬਗ਼ੀਚੀ ਦੇ (ਸਮਾਨ) ਹੈ, ਪ੍ਰਭੂ ਆਪ (ਇਸ ਬਗ਼ੀਚੀ ਦਾ) ਮਾਲੀ ਹੈ। ਹਰੇਕ ਦੀ ਸਦਾ ਸੰਭਾਲ ਕਰਦਾ ਹੈ, ਉਸ ਦੀ ਸੰਭਾਲ ਤੋਂ ਕੋਈ ਜੀਵ ਵਿਰਵਾ ਨਹੀਂ ਰਹਿੰਦਾ। (ਪਰ) ਜਿਹੋ ਜਿਹੀ ਸੁਗੰਧੀ (ਜੀਵ ਫੁੱਲ ਦੇ ਅੰਦਰ) ਮਾਲੀ ਪ੍ਰਭੂ ਪਾਂਦਾ ਹੈ ਉਹੋ ਜਿਹੀ ਉਸ ਦੇ ਅੰਦਰ ਕੰਮ ਕਰਦੀ ਹੈ। (ਪ੍ਰਭੂ ਮਾਲੀ ਵਲੋਂ ਜੀਵ ਫੁੱਲ ਦੇ ਅੰਦਰ ਪਾਈ) ਸੁਗੰਧੀ ਤੋਂ ਹੀ ਬਾਹਰ ਉਸ ਦੀ ਸੁਗੰਧੀ ਪਰਗਟ ਹੁੰਦੀ ਹੈ।5।

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ (ਵਿਕਾਰਾਂ ਵਿਚ ਪੈ ਕੇ) ਰੋਗੀ ਹੋ ਰਿਹਾ ਹੈ (ਕਿਉਂਕਿ) ਇਸ ਨੂੰ ਸੁਖਾਂ ਦਾ ਦੇਣ ਵਾਲਾ ਅਪਹੁੰਚ ਤੇ ਬੇਅੰਤ ਪ੍ਰਭੂ ਭੁੱਲ ਗਿਆ ਹੈ। ਮਨਮੁਖ ਜੀਵ ਦੁਖੀ ਹੋ ਹੋ ਕੇ ਤਰਲੇ ਲੈਂਦੇ ਫਿਰਦੇ ਹਨ, ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ ਆਤਮਕ ਅਡੋਲਤਾ ਪ੍ਰਾਪਤ ਨਹੀਂ ਹੋ ਸਕਦੀ।6।

ਜਿਸ ਪਰਮਾਤਮਾ ਨੇ ਜੀਵ ਪੈਦਾ ਕੀਤੇ ਹਨ, ਉਹੀ ਇਹਨਾਂ ਨੂੰ ਨਰੋਆ ਕਰਨ ਦਾ ਢੰਗ ਜਾਣਦਾ ਹੈ। ਜਦੋਂ ਕਿਸੇ ਨੂੰ ਨਰੋਆ ਕਰ ਦੇਂਦਾ ਹੈ ਤਾਂ ਉਹ ਪ੍ਰਭੂ ਦੇ ਹੁਕਮ ਵਿਚ ਰਹਿ ਕੇ ਉਸ ਨਾਲ ਸਾਂਝ ਪਾਂਦਾ ਹੈ। ਜਿਹੋ ਜਿਹਾ ਆਤਮਕ ਜੀਵਨ ਪਰਮਾਤਮਾ ਕਿਸੇ ਜੀਵ ਦੇ ਅੰਦਰ ਟਿਕਾਂਦਾ ਹੈ, ਉਸੇ ਤਰ੍ਹਾਂ ਉਹ ਜੀਵ ਵਰਤੋਂ-ਵਿਹਾਰ ਕਰਦਾ ਹੈ। ਪ੍ਰਭੂ ਆਪ ਹੀ ਜੀਵਾਂ ਨੂੰ ਦਿੱਸਦੇ ਸੰਸਾਰ ਵੱਲ ਪ੍ਰੇਰਦਾ ਰਹਿੰਦਾ ਹੈ।7।

(ਹੇ ਭਾਈ!) ਮੈਨੂੰ ਉਸ ਸਦਾ-ਥਿਰ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ (ਜੋ ਜੀਵ ਨੂੰ ਬਾਹਰ ਭਟਕਣ ਤੋਂ ਬਚਾ ਸਕੇ)। ਜਿਸ ਮਨੁੱਖ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ, ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਹੇ